page 1348
-
ਪ੍ਰਭਾਤੀ ਮਹਲਾ ੫ ॥ ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥ ਪੂਜਾ ਕਰਹਿ ਬਹੁਤੁ ਬਿਸਥਾਰਾ ॥ ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥ ਅੰਤਰ ਕੀ ਮਲੁ ਕਬ ਹੀ ਨ ਜਾਏ ॥੧॥ ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥ ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥੧॥ ਰਹਾਉ ॥ ਪਾਪ ਕਰਹਿ ਪੰਚਾਂ ਕੇ ਬਸਿ ਰੇ ॥ ਤੀਰਥਿ ਨਾਇ ਕਹਹਿ ਸਭਿ ਉਤਰੇ ॥ ਬਹੁਰਿ ਕਮਾਵਹਿ ਹੋਇ ਨਿਸੰਕ ॥ ਜਮ ਪੁਰਿ ਬਾਂਧਿ ਖਰੇ ਕਾਲੰਕ ॥੨॥ ਘੂਘਰ ਬਾਧਿ ਬਜਾਵਹਿ ਤਾਲਾ ॥ ਅੰਤਰਿ ਕਪਟੁ ਫਿਰਹਿ ਬੇਤਾਲਾ ॥ ਵਰਮੀ ਮਾਰੀ ਸਾਪੁ ਨ ਮੂਆ ॥ ਪ੍ਰਭੁ ਸਭ ਕਿਛੁ ਜਾਨੈ ਜਿਨਿ ਤੂ ਕੀਆ ॥੩॥ ਪੂੰਅਰ ਤਾਪ ਗੇਰੀ ਕੇ ਬਸਤ੍ਰਾ ॥ ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥ ਦੇਸੁ ਛੋਡਿ ਪਰਦੇਸਹਿ ਧਾਇਆ ॥ ਪੰਚ ਚੰਡਾਲ ਨਾਲੇ ਲੈ ਆਇਆ ॥੪॥ ਕਾਨ ਫਰਾਇ ਹਿਰਾਏ ਟੂਕਾ ॥ ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥ ਬਨਿਤਾ ਛੋਡਿ ਬਦ ਨਦਰਿ ਪਰ ਨਾਰੀ ॥ ਵੇਸਿ ਨ ਪਾਈਐ ਮਹਾ ਦੁਖਿਆਰੀ ॥੫॥ ਬੋਲੈ ਨਾਹੀ ਹੋਇ ਬੈਠਾ ਮੋਨੀ ॥ ਅੰਤਰਿ ਕਲਪ ਭਵਾਈਐ ਜੋਨੀ ॥ ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥ ਹੁਕਮੁ ਨ ਬੂਝੈ ਵਿਆਪਿਆ ਮਮਤਾ ॥੬॥ ਬਿਨੁ ਸਤਿਗੁਰ ਕਿਨੈ ਨ ਪਾਈ ਪਰਮ ਗਤੇ ॥ ਪੂਛਹੁ ਸਗਲ ਬੇਦ ਸਿੰਮ੍ਰਿਤੇ ॥ ਮਨਮੁਖ ਕਰਮ ਕਰੈ ਅਜਾਈ ॥ ਜਿਉ ਬਾਲੂ ਘਰ ਠਉਰ ਨ ਠਾਈ ॥੭॥ ਜਿਸ ਨੋ ਭਏ ਗਬਿੰਦ ਦਇਆਲਾ ॥ ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥ ਕੋਟਿ ਮਧੇ ਕੋਈ ਸੰਤੁ ਦਿਖਾਇਆ ॥ ਨਾਨਕੁ ਤਿਨ ਕੈ ਸੰਗਿ ਤਰਾਇਆ ॥੮॥ ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥ ਆਪਿ ਤਰੈ ਸਭੁ ਕੁਟੰਬੁ ਤਰਾਈਐ ॥੧॥ ਰਹਾਉ ਦੂਜਾ ॥੨॥
-
ਪ੍ਰਭਾਤੀ ਮਹਲਾ ੫ ॥ ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥ ਧਰਮ ਰਾਇ ਕੇ ਕਾਗਰ ਫਾਟੇ ॥ ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥ ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥੧॥ ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥ ਤੇਰੇ ਦਾਸ ਚਰਨ ਸਰਨਾਇਆ ॥੧॥ ਰਹਾਉ ॥ ਚੂਕਾ ਗਉਣੁ ਮਿਟਿਆ ਅੰਧਿਆਰੁ ॥ ਗੁਰਿ ਦਿਖਲਾਇਆ ਮੁਕਤਿ ਦੁਆਰੁ ॥ ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥ ਪ੍ਰਭੂ ਜਨਾਇਆ ਤਬ ਹੀ ਜਾਤਾ ॥੨॥ ਘਟਿ ਘਟਿ ਅੰਤਰਿ ਰਵਿਆ ਸੋਇ ॥ ਤਿਸੁ ਬਿਨੁ ਬੀਜੋ ਨਾਹੀ ਕੋਇ ॥ ਬੈਰ ਬਿਰੋਧ ਛੇਦੇ ਭੈ ਭਰਮਾਂ ॥ ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥੩॥ ਮਹਾ ਤਰੰਗ ਤੇ ਕਾਂਢੈ ਲਾਗਾ ॥ ਜਨਮ ਜਨਮ ਕਾ ਟੂਟਾ ਗਾਂਢਾ ॥ ਜਪੁ ਤਪੁ ਸੰਜਮੁ ਨਾਮੁ ਸਮ੍ਹ੍ਹਾਲਿਆ ॥ ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥੪॥ਮੰਗਲ ਸੂਖ ਕਲਿਆਣ ਤਿਥਾਈਂ ॥ ਜਹ ਸੇਵਕ ਗੋਪਾਲ ਗੁਸਾਈ ॥ ਪ੍ਰਭ ਸੁਪ੍ਰਸੰਨ ਭਏ ਗੋਪਾਲ ॥ ਜਨਮ ਜਨਮ ਕੇ ਮਿਟੇ ਬਿਤਾਲ ॥੫॥ ਹੋਮ ਜਗ ਉਰਧ ਤਪ ਪੂਜਾ ॥ ਕੋਟਿ ਤੀਰਥ ਇਸਨਾਨੁ ਕਰੀਜਾ ॥ ਚਰਨ ਕਮਲ ਨਿਮਖ ਰਿਦੈ ਧਾਰੇ ॥ ਗੋਬਿੰਦ ਜਪਤ ਸਭਿ ਕਾਰਜ ਸਾਰੇ ॥੬॥ ਊਚੇ ਤੇ ਊਚਾ ਪ੍ਰਭ ਥਾਨੁ ॥ ਹਰਿ ਜਨ ਲਾਵਹਿ ਸਹਜਿ ਧਿਆਨੁ ॥ ਦਾਸ ਦਾਸਨ ਕੀ ਬਾਂਛਉ ਧੂਰਿ ॥ ਸਰਬ ਕਲਾ ਪ੍ਰੀਤਮ ਭਰਪੂਰਿ ॥੭॥ ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥ ਮੀਤ ਸਾਜਨ ਭਰਵਾਸਾ ਤੇਰਾ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਜਪਿ ਜੀਵੈ ਨਾਨਕੁ ਗੁਣਤਾਸ ॥੮॥੩॥੨॥੭॥੧੨॥