page 135
-
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
-
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥
-
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥
-
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥