page 1361
-
ਮਰਣੰ ਬਿਸਰਣੰ ਗੋਬਿੰਦਹ ॥ ਜੀਵਣੰ ਹਰਿ ਨਾਮ ਧ੍ਯ੍ਯਾਵਣਹ ॥ ਲਭਣੰ ਸਾਧ ਸੰਗੇਣ ॥ ਨਾਨਕ ਹਰਿ ਪੂਰਬਿ ਲਿਖਣਹ ॥੧੫॥
-
ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰੰ ॥ ਬ੍ਯ੍ਯਾਧਿ ਉਪਾੜਣ ਸੰਤੰ ॥ ਨਾਨਕ ਲਬਧ ਕਰਮਣਹ ॥੧੬॥
-
ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ ॥ ਤਥ ਲਗਣੰ ਪ੍ਰੇਮ ਨਾਨਕ ॥ ਪਰਸਾਦੰ ਗੁਰ ਦਰਸਨਹ ॥੧੭॥
-
ਚਰਣਾਰਬਿੰਦ ਮਨ ਬਿਧ੍ਯ੍ਯੰ ॥ ਸਿਧ੍ਯ੍ਯੰ ਸਰਬ ਕੁਸਲਣਹ ॥ ਗਾਥਾ ਗਾਵੰਤਿ ਨਾਨਕ ਭਬ੍ਯ੍ਯੰ ਪਰਾ ਪੂਰਬਣਹ ॥੧੮॥
-
ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ ॥ ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭ੍ਯ੍ਯਤੇ ॥੧੯॥
-
ਬੇਦ ਪੁਰਾਣ ਸਾਸਤ੍ਰ ਬੀਚਾਰੰ ॥ ਏਕੰਕਾਰ ਨਾਮ ਉਰ ਧਾਰੰ ॥ ਕੁਲਹ ਸਮੂਹ ਸਗਲ ਉਧਾਰੰ ॥ ਬਡਭਾਗੀ ਨਾਨਕ ਕੋ ਤਾਰੰ ॥੨੦॥
-
ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥ ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥੨੧॥
-
ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥ ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖ੍ਯ੍ਯਣਃ ॥੨੨॥
-
ਹੋਯੋ ਹੈ ਹੋਵੰਤੋ ਹਰਣ ਭਰਣ ਸੰਪੂਰਣਃ ॥ ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥੨੩॥
-
ਸੁਖੇਣ ਬੈਣ ਰਤਨੰ ਰਚਨੰ ਕਸੁੰਭ ਰੰਗਣਃ ॥ ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥੨੪॥
-
ਫੁਨਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
-
ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥ ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥ ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥ ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥
-
ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥ ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥ ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥ ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥
-
ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥ ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥ ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥ ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥