page 1363
-
ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥ ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥ ਤੀਖਣ ਬਾਣ ਚਲਾਇ ਨਾਮੁ ਪ੍ਰਭ ਧ੍ਯ੍ਯਾਈਐ ॥ ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥
-
ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥ ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥ ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥ ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥
-
ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥ ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥ ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥ ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥
-
ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥ ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥ ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥ ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥
-
ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥ ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥ ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥ ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥
-
ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥ ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥ ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥
-
ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥ ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥ ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥ ਹਰਿਹਾਂ ਹਉ ਬਲਿਹਾਰੀ ਤਿੰਨ੍ਹ੍ਹ ਜਿ ਹਰਿ ਰੰਗੁ ਰਾਵਣੇ ॥੨੨॥
-
ਵੈਦਾ ਸੰਦਾ ਸੰਗੁ ਇਕਠਾ ਹੋਇਆ ॥ ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥ ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥ ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥
-
ਚਉਬੋਲੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸੰਮਨ ਜਉ ਇਸ ਪ੍ਰੇਮ ਕੀ ਦਮ ਕ੍ਯ੍ਯਿਹੁ ਹੋਤੀ ਸਾਟ ॥ ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥
-
ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥ ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥