page 1364
-
ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥
-
ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥
-
ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥
-
ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥
-
ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥
-
ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥
-
ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥ ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥
-
ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥
-
ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥ ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥
-
ਸਲੋਕ ਭਗਤ ਕਬੀਰ ਜੀਉ ਕੇ ੴ ਸਤਿਗੁਰ ਪ੍ਰਸਾਦਿ ॥ ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥
-
ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥ ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥
-
ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥ ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥
-
ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥ ਦੀਸਹਿ ਦਾਧੇ ਕਾਨ ਜਿਉ ਜਿਨ੍ਹ੍ਹ ਮਨਿ ਨਾਹੀ ਨਾਉ ॥੪॥
-
ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥ ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥
-
ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗਬਿੰਦੁ ॥੬॥
-
ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥ ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥
-
ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥ ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥
-
ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥ ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥੯॥
-
ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥ ਲੈ ਫਾਹੇ ਉਠਿ ਧਾਵਤੇ ਸਿ ਜਾਨਿ ਮਾਰੇ ਭਗਵੰਤ ॥੧੦॥