page 1367
-
ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥ ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮ੍ਹ੍ਹਾਲਿ ॥੪੯॥
-
ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥ ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥੫੦॥
-
ਕਬੀਰ ਨਿਗੁਸਾਂਏਂ ਬਹਿ ਗਏ ਥਾਂਘੀ ਨਾਹੀ ਕੋਇ ॥ ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥੫੧॥
-
ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥ ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥
-
ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥ ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥੫੩॥
-
ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥ ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥
-
ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥ ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥੫੫॥
-
ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ ॥ ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥੫੬॥
-
ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥ ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥੫੭॥
-
ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥ ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥
-
ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੫੯॥
-
ਕਬੀਰ ਨਾ ਮਹਿ ਛਾਨਿ ਨ ਛਾਪਰੀ ਨਾ ਮਹਿ ਘਰੁ ਨਹੀ ਗਾਉ ॥ ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥੬੦॥
-
ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥ ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥੬੧॥
-
ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥ ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥੬੨॥
-
ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥ ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥੬੩॥
-
ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ ॥ ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥੬੪॥
-
ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ ॥੬੫॥
-
ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥ ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥੬੬॥