page 137
-
ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥ ਮਰਣਿ ਜੀਵਣਿ ਆਰਾਧਣਾ ਸਭਨਾ ਕਾ ਆਧਾਰੁ ॥ ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥ ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥ ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥ ਦੀਨਾ ਨਾਥ ਦੈਆਲ ਦੇਵ ਪਤਿਤ ਉਧਾਰਣਹਾਰੁ ॥ ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥ ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥ ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥ ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ ਤਿਨ ਕੈ ਸਦ ਬਲਿਹਾਰ ॥੨॥
-
ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥ ਜੀਉ ਪਿੰਡੁ ਜਿਨਿ ਸਾਜਿਆ ਕਰਿ ਕਿਰਪਾ ਦਿਤੀਨੁ ਜਿੰਦੁ ॥ ਗੁਰ ਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥ ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥ ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥ ਜੀਅ ਕੀ ਲੋਚਾ ਪੂਰੀਐ ਮਿਲੈ ਸੁਆਮੀ ਕੰਤੁ ॥ ਨਾਨਕੁ ਜੀਵੈ ਜਪਿ ਹਰੀ ਦੋਖ ਸਭੇ ਹੀ ਹੰਤੁ ॥ ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥੩॥
-
ਸਰਬ ਕਲਾ ਪ੍ਰਭ ਪੂਰਣੋ ਮੰਞੁ ਨਿਮਾਣੀ ਥਾਉ ॥ ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥ ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥ ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥ ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥ ਦੂਜੀ ਜਾਇ ਨ ਸੁਝਈ ਕਿਥੈ ਕੂਕਣ ਜਾਉ ॥ ਅਗਿਆਨ ਬਿਨਾਸਨ ਤਮ ਹਰਣ ਊਚੇ ਅਗਮ ਅਮਾਉ ॥ ਮਨੁ ਵਿਛੁੜਿਆ ਹਰਿ ਮੇਲੀਐ ਨਾਨਕ ਏਹੁ ਸੁਆਉ ॥ ਸਰਬ ਕਲਿਆਣਾ ਤਿਤੁ ਦਿਨਿ ਹਰਿ ਪਰਸੀ ਗੁਰ ਕੇ ਪਾਉ ॥੪॥੧॥
-
ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਸਲੋਕੁ ਮ ੧ ॥ ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥ ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥
-
ਮ ੧ ॥ ਪਹਿਲੈ ਪਿਆਰਿ ਲਗਾ ਥਣ ਦੁਧਿ ॥ ਦੂਜੈ ਮਾਇ ਬਾਪ ਕੀ ਸੁਧਿ ॥ ਤੀਜੈ ਭਯਾ ਭਾਭੀ ਬੇਬ ॥ ਚਉਥੈ ਪਿਆਰਿ ਉਪੰਨੀ ਖੇਡ ॥ ਪੰਜਵੈ ਖਾਣ ਪੀਅਣ ਕੀ ਧਾਤੁ ॥ ਛਿਵੈ ਕਾਮੁ ਨ ਪੁਛੈ ਜਾਤਿ ॥ ਸਤਵੈ ਸੰਜਿ ਕੀਆ ਘਰ ਵਾਸੁ ॥ ਅਠਵੈ ਕ੍ਰੋਧੁ ਹੋਆ ਤਨ ਨਾਸੁ ॥ ਨਾਵੈ ਧਉਲੇ ਉਭੇ ਸਾਹ ॥ ਦਸਵੈ ਦਧਾ ਹੋਆ ਸੁਆਹ ॥ ਗਏ ਸਿਗੀਤ ਪੁਕਾਰੀ ਧਾਹ ॥ ਉਡਿਆ ਹੰਸੁ ਦਸਾਏ ਰਾਹ ॥ ਆਇਆ ਗਇਆ ਮੁਇਆ ਨਾਉ ॥ ਪਿਛੈ ਪਤਲਿ ਸਦਿਹੁ ਕਾਵ ॥ ਨਾਨਕ ਮਨਮੁਖਿ ਅੰਧੁ ਪਿਆਰੁ ॥ ਬਾਝੁ ਗੁਰੂ ਡੁਬਾ ਸੰਸਾਰੁ ॥੨॥