page 1370
-
ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ ॥ ਪਰਗਟ ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ ॥੧੦੫॥
-
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ ॥ ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਨ ਬੰਧੁ ॥੧੦੬॥
-
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ ਜਾਇ ॥ ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ ॥੧੦੭॥
-
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ ॥ ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥੧੦੮॥
-
ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੈ ਮਾਹਿ ॥ ਸੂਰੀ ਊਪਰਿ ਖੇਲਨਾ ਗਿਰੈ ਤ ਠਾਹਰ ਨਾਹਿ ॥੧੦੯॥
-
ਕਬੀਰ ਸਈ ਮੁਖੁ ਧੰਨਿ ਹੈ ਜਾ ਮੁਖਿ ਕਹੀਐ ਰਾਮੁ ॥ ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ ਹੋਇਗੋ ਗ੍ਰਾਮੁ ॥੧੧੦॥
-
ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੋ ਦਾਸੁ ॥ ਜਿਹ ਕੁਲ ਦਾਸੁ ਨ ਊਪਜੈ ਸੋ ਕੁਲ ਢਾਕੁ ਪਲਾਸੁ ॥੧੧੧॥
-
ਕਬੀਰ ਹੈ ਗਇ ਬਾਹਨ ਸਘਨ ਘਨ ਲਾਖ ਧਜਾ ਫਹਰਾਹਿ ॥ ਇਆ ਸੁਖ ਤੇ ਭਿਖ੍ਯ੍ਯਾ ਭਲੀ ਜਉ ਹਰਿ ਸਿਮਰਤ ਦਿਨ ਜਾਹਿ ॥੧੧੨॥
-
ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ ॥ ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ ॥੧੧੩॥
-
ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ ॥ ਜੋਤਿ ਬਿਨਾ ਜਗਦੀਸ ਕੀ ਜਗਤੁ ਉਲੰਘੇ ਜਾਇ ॥੧੧੪॥
-
ਬੂਡਾ ਬੰਸੁ ਕਬੀਰ ਕਾ ਉਪਜਿਓ ਪੂਤੁ ਕਮਾਲੁ ॥ ਹਰਿ ਕਾ ਸਿਮਰਨੁ ਛਾਡਿ ਕੈ ਘਰਿ ਲੇ ਆਯਾ ਮਾਲੁ ॥੧੧੫॥
-
ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥ ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ ॥੧੧੬॥
-
ਕਬੀਰ ਜਗੁ ਬਾਧਿਓ ਜਿਹ ਜੇਵਰੀ ਤਿਹ ਮਤ ਬੰਧਹੁ ਕਬੀਰ ॥ ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ ॥੧੧੭॥
-
ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ ॥ ਅਜਹੂ ਜੀਉ ਨ ਛੋਡਈ ਰੰਕਾਈ ਨੈਨਾਹ ॥੧੧੮॥
-
ਕਬੀਰ ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ ॥ ਬੈਨ ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ ॥੧੧੯॥
-
ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥ ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥੧੨੦॥
-
ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ ॥ ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ ॥੧੨੧॥
-
ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ ॥ ਹਰਿ ਜੈਸਾ ਤੈਸਾ ਉਹੀ ਰਹਉ ਹਰਖਿ ਗੁਨ ਗਾਇ ॥੧੨੨॥