page 1376
-
ਮਹਲਾ ੫ ॥ ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨੧੪॥
-
ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥ ਪੀਸਤ ਪੀਸਤ ਚਾਬਿਆ ਸੋਈ ਨਿਬਹਿਆ ਸਾਥ ॥੨੧੫॥
-
ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥ ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥੨੧੬॥
-
ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥ ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ ॥੨੧੭॥
-
ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥ ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥੨੧੮॥
-
ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥ ਅਪਨਾ ਚਿਤਵਿਆ ਹਰਿ ਕਰੈ ਜੋ ਮੇਰੇ ਚਿਤਿ ਨ ਹੋਇ ॥੨੧੯॥
-
ਮਃ ੩ ॥ ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥ ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥੨੨੦॥
-
ਮਃ ੫ ॥ ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ ॥ ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥੨੨੧॥
-
ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥ ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥੨੨੨॥
-
ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ ਅਸਾਰ ॥ ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥੨੨੩॥
-
ਕਬੀਰ ਕਾਇਆ ਕਜਲੀ ਬਨੁ ਭਇਆ ਮਨੁ ਕੁੰਚਰੁ ਮਯ ਮੰਤੁ ॥ ਅੰਕਸੁ ਗ੍ਯ੍ਯਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥੨੨੪॥
-
ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥ ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥
-
ਕਬੀਰ ਰਾਮ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥ ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥੨੨੬॥
-
ਕਬੀਰ ਆਖੀ ਕੇਰੇ ਮਾਟੁਕੇ ਪਲੁ ਪਲੁ ਗਈ ਬਿਹਾਇ ॥ ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥੨੨੭॥
-
ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥ ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥੨੨੮॥
-
ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥ ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥