page 1378
-
ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥ ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥੩॥
-
ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥ ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ ॥੪॥
-
ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥ ਤੈ ਜੇਵਡੁ ਮੈ ਨਾਹਿ ਕੋ ਸਭੁ ਜਗੁ ਡਿਠਾ ਹੰਢਿ ॥੫॥
-
ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥੬॥
-
ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹ੍ਹਾ ਨ ਮਾਰੇ ਘੁੰਮਿ ॥ ਆਪਨੜੈ ਘਰਿ ਜਾਈਐ ਪੈਰ ਤਿਨ੍ਹ੍ਹਾ ਦੇ ਚੁੰਮਿ ॥੭॥
-
ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥ ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥੮॥
-
ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥ ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥੯॥
-
ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥ ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ ॥੧੦॥
-
ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ ॥ ਸਾਖ ਪਕੰਦੀ ਆਈਆ ਹੋਰ ਕਰੇਂਦੀ ਵੰਨ ॥੧੧॥
-
ਫਰੀਦਾ ਕਾਲੀ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ ਕਰਿ ਸਾਂਈ ਸਿਉ ਪਿਰਹੜੀ ਰੰਗੁ ਨਵੇਲਾ ਹੋਇ ॥੧੨॥
-
ਮਃ ੩ ॥ ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇ ॥ ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭੁ ਕੋਇ ॥ ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੧੩॥
-
ਫਰੀਦਾ ਜਿਨ੍ਹ੍ਹ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥ ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥੧੪॥
-
ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ ॥ ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹਿ ਚਿਤ ॥੧੫॥
-
ਫਰੀਦਾ ਥੀਉ ਪਵਾਹੀ ਦਭੁ ॥ ਜੇ ਸਾਂਈ ਲੋੜਹਿ ਸਭੁ ॥ ਇਕੁ ਛਿਜਹਿ ਬਿਆ ਲਤਾੜੀਅਹਿ ॥ ਤਾਂ ਸਾਈ ਦੈ ਦਰਿ ਵਾੜੀਅਹਿ ॥੧੬॥
-
ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥ ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥੧੭॥
-
ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ ॥ ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ ॥੧੮॥
-
ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ ॥ ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ ॥੧੯॥
-
ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮ੍ਹ੍ਹਿ ॥ ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ ॥੨੦॥