page 1379
-
ਫਰੀਦਾ ਰਾਤੀ ਵਡੀਆਂ ਧੁਖਿ ਧੁਖਿ ਉਠਨਿ ਪਾਸ ॥ ਧਿਗੁ ਤਿਨ੍ਹ੍ਹਾ ਦਾ ਜੀਵਿਆ ਜਿਨਾ ਵਿਡਾਣੀ ਆਸ ॥੨੧॥
-
ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ ॥ ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥੨੨॥
-
ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥ ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥
-
ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥ ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥
-
ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥ ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥
-
ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥ ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥੨੬॥
-
ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓੁ ਮਾਂਝਾ ਦੁਧੁ ॥ ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ ॥੨੭॥
-
ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥ ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥੨੮॥
-
ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥੨੯॥
-
ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥ ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ ॥੩੦॥
-
ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥ ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ ॥੩੧॥
-
ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਸੋ ਸੋਹਾਗਣੀ ਜੁ ਭਾਵੈ ਬੇਪਰਵਾਹ ॥੩੨॥
-
ਨਾਤੀ ਧੋਤੀ ਸੰਬਹੀ ਸੁਤੀ ਆਇ ਨਚਿੰਦੁ ॥ ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥੩੩॥
-
ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ ਫਰੀਦਾ ਕਿਤੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥
-
ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ ॥ ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥੩੫॥
-
ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥ ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥੩੬॥
-
ਫਰੀਦਾ ਏ ਵਿਸੁ ਗੰਦਲਾ ਧਰੀਆਂ ਖੰਡੁ ਲਿਵਾੜਿ ॥ ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥੩੭॥
-
ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥ ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ ॥੩੮॥
-
ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥ ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ ॥੩੯॥
-
ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥ ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥੪੦॥