page 1381
-
ਫਰੀਦਾ ਮੰਡਪ ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥ ਸਾਈ ਜਾਇ ਸਮ੍ਹ੍ਹਾਲਿ ਜਿਥੈ ਹੀ ਤਉ ਵੰਞਣਾ ॥੫੮॥
-
ਫਰੀਦਾ ਜਿਨ੍ਹ੍ਹੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥ ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥
-
ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥ ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥੬੦॥
-
ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥ ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥
-
ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥ ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥੬੨॥
-
ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ ॥ ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥੬੩॥
-
ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥ ਚਿੰਜੂ ਬੋੜਨ੍ਹ੍ਹਿ ਨਾ ਪੀਵਹਿ ਉਡਣ ਸੰਦੀ ਡੰਝ ॥੬੪॥
-
ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥ ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥੬੫॥
-
ਚਲਿ ਚਲਿ ਗਈਆਂ ਪੰਖੀਆਂ ਜਿਨ੍ਹ੍ਹੀ ਵਸਾਏ ਤਲ ॥ ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥੬੬॥
-
ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥ ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥੬੭॥
-
ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥ ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥੬੮॥
-
ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥ ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ ॥੬੯॥
-
ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥ ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥੭੦॥
-
ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੭੧॥
-
ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥ ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥੭੨॥
-
ਫਰੀਦਾ ਕਿਥੈ ਤੈਡੇ ਮਾਪਿਆ ਜਿਨ੍ਹ੍ਹੀ ਤੂ ਜਣਿਓਹਿ ॥ ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥੭੩॥
-
ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥ ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥੭੪॥
-
ਮਹਲਾ ੫ ॥ ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥੭੫॥
-
ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥੭੬॥
-
ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥ ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥੭੭॥