page 1382
-
ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥
-
ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥ ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥
-
ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥ ਜਿੰਨ੍ਹ੍ਹਾ ਨੈਣ ਨੀਦ੍ਰਾਵਲੇ ਤਿੰਨ੍ਹ੍ਹਾ ਮਿਲਣੁ ਕੁਆਉ ॥੮੦॥
-
ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥
-
ਮਹਲਾ ੫ ॥ ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥ ਜੋ ਜਨ ਪੀਰਿ ਨਿਵਾਜਿਆ ਤਿੰਨ੍ਹ੍ਹਾ ਅੰਚ ਨ ਲਾਗ ॥੮੨॥
-
ਮਹਲਾ ੫ ॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਾਈਅਨਿ ਜਿੰਨ੍ਹ੍ਹਾ ਪਿਆਰੇ ਨੇਹ ॥੮੩॥
-
ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥ ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥੮੪॥
-
ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥ ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥
-
ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥ ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥੮੬॥
-
ਫਰੀਦਾ ਗਲੀ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥ ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨ੍ਹ੍ਹਾ ਮਾ ਪਿਰੀ ॥੮੭॥
-
ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥ ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥੮੮॥
-
ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨ੍ਹ੍ਹਿ ॥ ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥੮੯॥
-
ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥ ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥
-
ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥
-
ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥ ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥
-
ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥ ਸਰਪਰ ਮੈਥੈ ਆਵਣਾ ਮਰਣਹੁ ਨਾ ਡਰਿਆਹੁ ॥੯੩॥
-
ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥ ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥
-
ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥ ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥
-
ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥ ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥
-
ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥ ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥ ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥੯੭॥