page 1384
-
ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ ॥ ਜੋ ਜਾਗੰਨ੍ਹ੍ਹਿ ਲਹੰਨਿ ਸੇ ਸਾਈ ਕੰਨੋ ਦਾਤਿ ॥੧੧੨॥
-
ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕਿ ਜਾਗੰਦੇ ਨਾ ਲਹਨ੍ਹ੍ਹਿ ਇਕਨ੍ਹ੍ਹਾ ਸੁਤਿਆ ਦੇਇ ਉਠਾਲਿ ॥੧੧੩॥
-
ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥ ਜਿਨ੍ਹ੍ਹਾ ਨਾਉ ਸੁਹਾਗਣੀ ਤਿਨ੍ਹ੍ਹਾ ਝਾਕ ਨ ਹੋਰ ॥੧੧੪॥
-
ਸਬਰ ਮੰਝ ਕਮਾਣ ਏ ਸਬਰੁ ਕਾ ਨੀਹਣੋ ॥ ਸਬਰ ਸੰਦਾ ਬਾਣੁ ਖਾਲਕੁ ਖਤਾ ਨ ਕਰੀ ॥੧੧੫॥
-
ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨ੍ਹ੍ਹਿ ॥ ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੈ ਦੇਨਿ ॥੧੧੬॥
-
ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ ॥ ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ ॥੧੧੭॥
-
ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ ॥ ਇਕਨਿ ਕਿਨੈ ਚਾਲੀਐ ਦਰਵੇਸਾਵੀ ਰੀਤਿ ॥੧੧੮॥
-
ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨ੍ਹ੍ਹਿ ॥ ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨ੍ਹ੍ਹਿ ॥੧੧੯॥
-
ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ ॥੧੨੦॥
-
ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥੧੨੧॥
-
ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੧੨੨॥
-
ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥ ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ ॥੧੨੩॥
-
ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥ ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥੧੨੪॥
-
ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥ ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥੧੨੫॥
-
ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥ ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥
-
ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥
-
ਮਤਿ ਹੋਦੀ ਹੋਇ ਇਆਣਾ ॥ ਤਾਣ ਹੋਦੇ ਹੋਇ ਨਿਤਾਣਾ ॥ ਅਣਹੋਦੇ ਆਪੁ ਵੰਡਾਏ ॥ ਕੋ ਐਸਾ ਭਗਤੁ ਸਦਾਏ ॥੧੨੮॥
-
ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥ ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥੧੨੯॥
-
ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥ ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥੧੩੦॥