page 1387
-
ਸਵਯੇ ਸ੍ਰੀ ਮੁਖਬਾਕ੍ਯ੍ਯ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥ ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥ ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥ ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥ ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥ ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥
-
ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥ ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥ ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥ ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥ ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥ ਸਿਖ੍ਯ੍ਯਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥
-
ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥ ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥ ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ ॥ ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥
-
ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥ ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥ ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥ ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥ ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥੪॥