page 139
-
ਸਲੋਕੁ ਮ ੨ ॥ ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥ ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥ ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥ ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥
-
ਮ ੨ ॥ ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥ ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥ ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥ ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥
-
ਪਉੜੀ ॥ ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥ ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥ ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥ ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥ ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥ ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥ ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥ ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥
-
ਸਲੋਕੁ ਮ ੧ ॥ ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥ ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰਿ ਭਾਰਿ ॥ ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥ ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ ॥ ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥ ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥੧॥
-
ਮ ੧ ॥ ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥ ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥ ਅੰਧਾ ਭੂਲਿ ਪਇਆ ਜਮ ਜਾਲੇ ॥ ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥ ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥
-
ਪਵੜੀ ॥ ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥ ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ ॥ ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥ ਸੁਖਹੁ ਉਠੇ ਰੋਗ ਪਾਪ ਕਮਾਇਆ ॥ ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ ॥ ਮੂਰਖ ਗਣਤ ਗਣਾਇ ਝਗੜਾ ਪਾਇਆ ॥ ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ ॥ ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥੪॥