page 1391
-
ਸਵਈਏ ਮਹਲੇ ਦੂਜੇ ਕੇ ੨ ੴ ਸਤਿਗੁਰ ਪ੍ਰਸਾਦਿ ॥ ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥ ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥ ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥ ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥
-
ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗ੍ਯ੍ਯਾਨ ਜਾਹਿ ਦਰਸ ਦੁਆਰ ॥ ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥ ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥
-
ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥ ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥ ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥
-
ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥ ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥ ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥
-
ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥ ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥ ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥ ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥ ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥