page 1392
-
ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾ ਚਾਰਹ ॥ ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥ਇਹੈ ਤਤੁ ਜਾਣਿਓ ਸਰਬ ਗਤਿ ਅਲਖੁ ਬਿਡਾਣੀ ॥ ਸਹਜ ਭਾਇ ਸੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ ॥ਗੁਰ ਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ ॥ ਹਰਿ ਪਰਸਿਓ ਕਲੁ ਸਮੁਲਵੈ ਜਨ ਦਰਸਨੁ ਲਹਣੇ ਭਯੌ ॥੬॥
-
ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ ਦੀਓ ॥ ਗਰਲ ਨਾਸੁ ਤਨਿ ਨਠਯੋ ਅਮਿਉ ਅੰਤਰਗਤਿ ਪੀਓ ॥ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ ਜੁਗੰਤਰਿ ॥ ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ ॥ ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥੭॥
-
ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ ॥ ਰੰਗਿ ਰਤੌ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ ॥ ਨਾਮ ਪਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ ॥ ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ ॥੮॥
-
ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ ॥ ਸਚੁ ਪਾਇਓ ਗੁਰ ਸਬਦਿ ਸਚੁ ਨਾਮੁ ਸੰਗਤੀ ਬੋਹੈ ॥ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲ ਵਖਾਣੁ ॥ ਦਰਸਨਿ ਪਰਸਿਐ ਗੁਰੂ ਕੈ ਸਚੁ ਜਨਮੁ ਪਰਵਾਣੁ ॥੯॥
-
ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥ ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ ॥ ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥ ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥ ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥ ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥
-
ਸਵਈਏ ਮਹਲੇ ਤੀਜੇ ਕੇ ੩ ੴ ਸਤਿਗੁਰ ਪ੍ਰਸਾਦਿ ॥ ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥ ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥ ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥ ਕਵਿ ਜਨ ਕਲ੍ਯ੍ਯ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ ॥ ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥ ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥