page 1396
-
ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥ ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥ ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥ ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥ ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥ ਗੁਰ ਅਮਰਦਾਸ ਸਚੁ ਸਲ੍ਯ੍ਯ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥
-
ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥ ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲ੍ਯ੍ਯ ਉਨਹ ਜ ਗਾਵੈ ॥ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥
-
ਸਵਈਏ ਮਹਲੇ ਚਉਥੇ ਕੇ ੪ ੴ ਸਤਿਗੁਰ ਪ੍ਰਸਾਦਿ ॥ ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥ ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥ ਗੁਨ ਗਾਵਤ ਮਨਿ ਹੋਇ ਬਿਗਾਸਾ ॥ ਸਤਿਗੁਰ ਪੂਰਿ ਜਨਹ ਕੀ ਆਸਾ ॥ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥ ਅਬਿਨਾਸੀ ਅਬਿਗਤੁ ਧਿਆਯਉ ॥ ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥ ਕਲ੍ਯ੍ਯ ਸਹਾਰੁ ਤਾਸੁ ਗੁਣ ਜੰਪੈ ॥ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥ ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥ ਕਵਿ ਕਲ੍ਯ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥
-
ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥ ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥ ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥ ਕਵਿ ਕਲ੍ਯ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥
-
ਸਤਗੁਰ ਮਤਿ ਗੂੜ੍ਹ੍ਹ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥ ਜਾਗ੍ਯ੍ਯਾ ਮਨੁ ਕਵਲੁ ਸਹਜਿ ਪਰਕਾਸ੍ਯ੍ਯਾ ਅਭੈ ਨਿਰੰਜਨੁ ਘਰਹਿ ਲਹਾ ॥ ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜ੍ਹ੍ਹਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥ ਕਵਿ ਕਲ੍ਯ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥