page 1398
-
ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥ ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥ਅਜੋਨੀਉ ਭਲ੍ਯ੍ਯੁ ਅਮਲੁ ਸਤਿਗੁਰ ਸੰਗਿ ਨਿਵਾਸੁ ॥ ਗੁਰ ਰਾਮਦਾਸ ਕਲ੍ਯ੍ਯੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥
-
ਗੁਰੁ ਜਿਨ੍ਹ੍ਹ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥ ਜਿਨ੍ਹ੍ਹ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥ ਗੁਰੁ ਜਿਨ੍ਹ੍ਹ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥ ਜਿਨ੍ਹ੍ਹ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥ ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥ ਸ੍ਰੀ ਗੁਰੂ ਸਰਣਿ ਭਜੁ ਕਲ੍ਯ੍ਯ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥
-
ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥ ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥ ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥ ਇਹੁ ਰਾਜ ਜੋਗ ਗੁਰ ਰਾਮਦਾਸ ਤੁਮ੍ਹ੍ਹ ਹੂ ਰਸੁ ਜਾਣੇ ॥੧੨॥
-
ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥ ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥ ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥
-
ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜ੍ਹ੍ਹੁ ਤਿਨ੍ਹ੍ਹ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥ ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥ ਜੀਅਨ ਸਭਨ ਦਾਤਾ ਅਗਮ ਗ੍ਯ੍ਯਾਨ ਬਿਖ੍ਯ੍ਯਾਤਾ ਅਹਿਨਿਸਿ ਧ੍ਯ੍ਯਾਨ ਧਾਵੈ ਪਲਕ ਨ ਸੋਵੈ ਜੀਉ ॥ ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗ੍ਯ੍ਯਾਨਿ ਦੁਰਮਤਿ ਮੈਲੁ ਧੋਵੈ ਜੀਉ ॥ ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥
-
ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥ ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥ ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧ੍ਯ੍ਯਾਈ ਹੈ ॥ ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥
-
ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥ ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥ ਨਲ੍ਯ੍ਯ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥ ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥