page 14
-
ੴ ਸਤਿਗੁਰ ਪ੍ਰਸਾਦਿ ॥ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥ ਹਰਿ ਬਿਨੁ ਜੀਉ ਜਲਿ ਬਲਿ ਜਾਉ ॥ ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥ ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥ ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥ ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥
-
ਸਿਰੀਰਾਗੁ ਮਹਲਾ ੧ ॥ ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥ ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥ ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥ ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥ ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥