page 1402
-
ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨ੍ਹ੍ਹ ਕਉ ਪਦਵੀ ਉਚ ਭਈ ॥ ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥ਅਵਲੋਕ੍ਯ੍ਯਾ ਬ੍ਰਹਮੁ ਭਰਮੁ ਸਭੁ ਛੁਟਕ੍ਯ੍ਯਾ ਦਿਬ੍ਯ੍ਯ ਦ੍ਰਿਸ੍ਟਿ ਕਾਰਣ ਕਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥
-
ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥ ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥ ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧ੍ਯ੍ਯਾਨੁ ਧਰੰ ॥ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥
-
ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥ ਤਿਨ੍ਹ੍ਹ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥ ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥ ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥
-
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥ ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥ ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਯ੍ਯੁ ਗ੍ਯ੍ਯਾਨੁ ਧ੍ਯ੍ਯਾਨੁ ਧਰਤ ਹੀਐ ਚਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥
-
ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥ ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥ ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥
-
ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥ ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥