page 1403
-
ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥ ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨ੍ਹ੍ਹ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ ਰਵਿੰਦ ਜੀਉ ॥ ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥
-
ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲ੍ਯ੍ਯਾਨੁ ਲਹਹਿ ਪਰਮ ਗਤਿ ਜੀਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥
-
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥ ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥ ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥
-
ਵਾਹੁ ਵਾਹੁ ਕਾ ਬਡਾ ਤਮਾਸਾ ॥ ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ ਆਪੇ ਜਲੁ ਆਪੇ ਥਲੁ ਥੰਮ੍ਹ੍ਹਨੁ ਆਪੇ ਕੀਆ ਘਟਿ ਘਟਿ ਬਾਸਾ ॥ ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥ ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥
-
ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥ ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹ੍ਯ੍ਯਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥ ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥ ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ ॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥