page 1404
-
ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥ ਸਿਵ ਬਿਰੰਚਿ ਧਰਿ ਧ੍ਯ੍ਯਾਨੁ ਨਿਤਹਿ ਜਿਸੁ ਬੇਦੁ ਬਖਾਣੈ ॥ ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥ ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥ ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥
-
ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥ ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥ ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥ ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥
-
ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥ ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥ ਮਥੁਰਾ ਭਨਿ ਭਾਗ ਭਲੇ ਉਨ੍ਹ੍ਹ ਕੇ ਮਨ ਇਛਤ ਹੀ ਫਲ ਪਾਵਤ ਹੈ ॥ ਰਵਿ ਕੇ ਸੁਤ ਕੋ ਤਿਨ੍ਹ੍ਹ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥੩॥
-
ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥ ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥ ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥ ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥
-
ਜਾ ਕਉ ਮੁਨਿ ਧ੍ਯ੍ਯਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥ ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥ ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥ ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥੫॥
-
ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥ ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥ ਬਿਦ੍ਯ੍ਯਮਾਨ ਗੁਰਿ ਆਪਿ ਥਪ੍ਯ੍ਯਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥੬॥