page 1409
-
ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥ ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡ੍ਯ੍ਯਿਉ ਏਕ ਘਰੀ ॥ ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥ ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥
-
ਜਗ ਅਉਰੁ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥ ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨ੍ਹ੍ਹ ਅੰਮ੍ਰਿਤ ਨਾਮੁ ਪੀਅਉ ॥ ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ ॥ ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥੫॥
-
ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥ ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥ ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ ਜਪ੍ਯ੍ਯਉ ਜਿਨ੍ਹ੍ਹ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥
-
ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥ ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ ॥ ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ ॥ ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ ॥ ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ ॥ ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖ੍ਯ੍ਯ ਹਰਿ ॥੭॥੧੯॥
-
ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥ ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ ॥ ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥ ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥ ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥ ਹਰਿਬੰਸ ਜਗਤਿ ਜਸੁ ਸੰਚਰ੍ਯ੍ਯਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥੧॥
-
ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥ ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ ॥ ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥ ਅਸੁਰ ਗਏ ਤੇ ਭਾਗਿ ਪਾਪ ਤਿਨ੍ਹ੍ਹ ਭੀਤਰਿ ਕੰਪਹਿ ॥ਕਾਟੇ ਸੁ ਪਾਪ ਤਿਨ੍ਹ੍ਹ ਨਰਹੁ ਕੇ ਗੁਰੁ ਰਾਮਦਾਸੁ ਜਿਨ੍ਹ੍ਹ ਪਾਇਯਉ ॥ ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥੨॥੨੧॥੯॥੧੧॥੧੦॥੧੦॥੨੨॥੬੦॥੧੪੩॥