page 141
-
ਮ ੧ ॥ ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥
-
ਮ ੧ ॥ ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥ ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥ ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥
-
ਪਉੜੀ ॥ ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥ ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ ॥ ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥ ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ ॥ ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥ ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥ ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥ ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥੭॥
-
ਸਲੋਕੁ ਮ ੧ ॥ ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥ ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥ ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥ ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥ ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧॥
-
ਮਹਲਾ ੪ ॥ ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ ਤਜਿ ਮਾਇਆ ਅਹੰਕਾਰੁ ਚੁਕਾਵੈ ॥ ਤਜਿ ਕਾਮੁ ਕਾਮਿਨੀ ਮੋਹੁ ਤਜੈ ਤਾ ਅੰਜਨ ਮਾਹਿ ਨਿਰੰਜਨੁ ਪਾਵੈ ॥ ਤਜਿ ਮਾਨੁ ਅਭਿਮਾਨੁ ਪ੍ਰੀਤਿ ਸੁਤ ਦਾਰਾ ਤਜਿ ਪਿਆਸ ਆਸ ਰਾਮ ਲਿਵ ਲਾਵੈ ॥ ਨਾਨਕ ਸਾਚਾ ਮਨਿ ਵਸੈ ਸਾਚ ਸਬਦਿ ਹਰਿ ਨਾਮਿ ਸਮਾਵੈ ॥੨॥
-
ਪਉੜੀ ॥ ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥ ਹਟ ਪਟਣ ਬਾਜਾਰ ਹੁਕਮੀ ਢਹਸੀਓ ॥ ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ ॥ ਦਰਬਿ ਭਰੇ ਭੰਡਾਰ ਰੀਤੇ ਇਕਿ ਖਣੇ ॥ ਤਾਜੀ ਰਥ ਤੁਖਾਰ ਹਾਥੀ ਪਾਖਰੇ ॥ ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ ॥ ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ ॥ ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ ॥੮॥
-
ਸਲੋਕੁ ਮ ੧ ॥ ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥ ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥ ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੧॥