page 1410
-
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਸਲੋਕ ਵਾਰਾਂ ਤੇ ਵਧੀਕ ॥ਮਹਲਾ ੧ ॥ ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥ ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥ ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥ ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥੧॥
-
ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥ ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥ ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥ ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥ ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥ ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ ਨਾਨਕ ਜਿਨ੍ਹ੍ਹੀ ਇਵ ਕਰਿ ਬੁਝਿਆ ਤਿਨ੍ਹ੍ਹਾ ਵਿਟਹੁ ਕੁਰਬਾਣੁ ॥੨॥
-
ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨ੍ਹ੍ਹ ਕਲ ॥ ਤਾਹੂ ਖਰੇ ਸੁਜਾਣ ਵੰਞਾ ਏਨ੍ਹ੍ਹੀ ਕਪਰੀ ॥੩॥
-
ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥ ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥
-
ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥੫॥
-
ਹੈ ਹੈ ਕਰਿ ਕੈ ਓਹਿ ਕਰੇਨਿ ॥ ਗਲ੍ਹ੍ਹਾ ਪਿਟਨਿ ਸਿਰੁ ਖੋਹੇਨਿ ॥ ਨਾਉ ਲੈਨਿ ਅਰੁ ਕਰਨਿ ਸਮਾਇ ॥ ਨਾਨਕ ਤਿਨ ਬਲਿਹਾਰੈ ਜਾਇ ॥੬॥
-
ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥ ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥ ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥ ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥੭॥
-
ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥ ਆਪੁ ਪਛਾਣੈ ਹਰਿ ਮਿਲੈ ਬਹੁੜਿ ਨ ਮਰਣਾ ਹੋਇ ॥ ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥ ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥