page 1417
-
ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥ ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥ ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥ ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥ ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥ ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥
-
ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥ ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥ ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥ ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥
-
ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥ ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥ ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥
-
ਹੋਮ ਜਗ ਸਭਿ ਤੀਰਥਾ ਪੜ੍ਹ੍ਹਿ ਪੰਡਿਤ ਥਕੇ ਪੁਰਾਣ ॥ ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥ ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥
-
ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥ ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥ ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥
-
ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥
-
ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥ ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥ ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ ਮੁਹ ਕਾਲੇ ਤਿਨ੍ਹ੍ਹ ਲੋਭੀਆਂ ਜਾਸਨਿ ਜਨਮੁ ਗਵਾਇ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥ ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥
-
ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥ ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥ ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥ ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥