page 142
-
ਮ ੧ ॥ ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ ॥ ਚੰਦੁ ਸੂਰਜੁ ਦੁਇ ਫਿਰਦੇ ਰਖੀਅਹਿ ਨਿਹਚਲੁ ਹੋਵੈ ਥਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੨॥
-
ਮ ੧ ॥ ਜੇ ਦੇਹੈ ਦੁਖੁ ਲਾਈਐ ਪਾਪ ਗਰਹ ਦੁਇ ਰਾਹੁ ॥ ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੩॥
-
ਮ ੧ ॥ ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥ ਸੁਰਗੈ ਦੀਆ ਮੋਹਣੀਆ ਇਸਤਰੀਆ ਹੋਵਨਿ ਨਾਨਕ ਸਭੋ ਜਾਉ ॥ ਭੀ ਤੂਹੈ ਸਾਲਾਹਣਾ ਆਖਣ ਲਹੈ ਨ ਚਾਉ ॥੪॥
-
ਪਵੜੀ ॥ ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥ ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥ ਕਲਹਿ ਬੁਰੀ ਸੰਸਾਰਿ ਵਾਦੇ ਖਪੀਐ ॥ ਵਿਣੁ ਨਾਵੈ ਵੇਕਾਰਿ ਭਰਮੇ ਪਚੀਐ ॥ ਰਾਹ ਦੋਵੈ ਇਕੁ ਜਾਣੈ ਸੋਈ ਸਿਝਸੀ ॥ ਕੁਫਰ ਗੋਅ ਕੁਫਰਾਣੈ ਪਇਆ ਦਝਸੀ ॥ ਸਭ ਦੁਨੀਆ ਸੁਬਹਾਨੁ ਸਚਿ ਸਮਾਈਐ ॥ ਸਿਝੈ ਦਰਿ ਦੀਵਾਨਿ ਆਪੁ ਗਵਾਈਐ ॥੯॥
-
ਮ ੧ ਸਲੋਕੁ ॥ ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥ ਨਾਨਕ ਅਵਰੁ ਨ ਜੀਵੈ ਕੋਇ ॥ ਜੇ ਜੀਵੈ ਪਤਿ ਲਥੀ ਜਾਇ ॥ ਸਭੁ ਹਰਾਮੁ ਜੇਤਾ ਕਿਛੁ ਖਾਇ ॥ ਰਾਜਿ ਰੰਗੁ ਮਾਲਿ ਰੰਗੁ ॥ ਰੰਗਿ ਰਤਾ ਨਚੈ ਨੰਗੁ ॥ ਨਾਨਕ ਠਗਿਆ ਮੁਠਾ ਜਾਇ ॥ ਵਿਣੁ ਨਾਵੈ ਪਤਿ ਗਇਆ ਗਵਾਇ ॥੧॥
-
ਮ ੧ ॥ ਕਿਆ ਖਾਧੈ ਕਿਆ ਪੈਧੈ ਹੋਇ ॥ ਜਾ ਮਨਿ ਨਾਹੀ ਸਚਾ ਸੋਇ ॥ ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥ ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥ ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥ ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥੨॥
-
ਪਵੜੀ ॥ ਜਾਤੀ ਦੈ ਕਿਆ ਹਥਿ ਸਚੁ ਪਰਖੀਐ ॥ ਮਹੁਰਾ ਹੋਵੈ ਹਥਿ ਮਰੀਐ ਚਖੀਐ ॥ ਸਚੇ ਕੀ ਸਿਰਕਾਰ ਜੁਗੁ ਜੁਗੁ ਜਾਣੀਐ ॥ ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥ ਫੁਰਮਾਨੀ ਹੈ ਕਾਰ ਖਸਮਿ ਪਠਾਇਆ ॥ ਤਬਲਬਾਜ ਬੀਚਾਰ ਸਬਦਿ ਸੁਣਾਇਆ ॥ ਇਕਿ ਹੋਏ ਅਸਵਾਰ ਇਕਨਾ ਸਾਖਤੀ ॥ ਇਕਨੀ ਬਧੇ ਭਾਰ ਇਕਨਾ ਤਾਖਤੀ ॥੧੦॥
-
ਸਲੋਕੁ ਮ ੧ ॥ ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥ ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥ ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥ ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥੧॥