page 1424
-
ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥ ਗੁਰਮਤੀ ਨਾਮੁ ਨਿਰਮਲ ਨਿਰਮਲ ਨਾਮੁ ਧਿਆਇ ॥ ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥ ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥ ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥
-
ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥ ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥ ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥ ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥੨੬॥
-
ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥ ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥ ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥ ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥ ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥ ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥ ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥ ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੭॥
-
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨੮॥
-
ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥੨੯॥
-
ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥