page 1425
-
ਸਲੋਕ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਰਤੇ ਸੇਈ ਜਿ ਮੁਖੁ ਨ ਮੋੜੰਨ੍ਹ੍ਹਿ ਜਿਨ੍ਹ੍ਹੀ ਸਿਞਾਤਾ ਸਾਈ ॥ ਝੜਿ ਝੜਿ ਪਵਦੇ ਕਚੇ ਬਿਰਹੀ ਜਿਨ੍ਹ੍ਹਾ ਕਾਰਿ ਨ ਆਈ ॥੧॥
-
ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥ ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥੨॥
-
ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥ ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥੩॥
-
ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥ ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥੪॥
-
ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥ ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥੫॥
-
ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥ ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥ ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥ ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥ ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥੬॥
-
ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥ ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥ ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥ ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥ ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥ ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥੭॥
-
ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥ ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥
-
ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥ ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮ ਰਾਇ ॥੯॥
-
ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥ ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥੧੦॥
-
ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥ ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥੧੧॥
-
ਸੁਤੜੇ ਸੁਖੀ ਸਵੰਨ੍ਹ੍ਹਿ ਜੋ ਰਤੇ ਸਹ ਆਪਣੈ ॥ ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨ੍ਹ੍ਹਿ ॥੧੨॥
-
ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥ ਨਾਨਕ ਸੇ ਜਾਗੰਨ੍ਹ੍ਹਿ ਜਿ ਰਸਨਾ ਨਾਮੁ ਉਚਾਰਣੇ ॥੧੩॥
-
ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥ ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥