page 1426
-
ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥ ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥੧੫॥
-
ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥ ਦੂਜੈ ਭਾਵੀ ਨਾਨਕਾ ਵਹਣਿ ਲੁੜ੍ਹ੍ਹੰਦੜੀ ਜਾਇ ॥੧੬॥
-
ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥ ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥੧੭॥
-
ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥ ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧ੍ਯ੍ਯਾਰ ॥੧੮॥
-
ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥੧੯॥
-
ਤਿਚਰੁ ਮੂਲਿ ਨ ਥੁੜੀਦੋ ਜਿਚਰੁ ਆਪਿ ਕ੍ਰਿਪਾਲੁ ॥ ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥੨੦॥
-
ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥ ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥੨੧॥
-
ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥ ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥
-
ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥
-
ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥
-
ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥
-
ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥
-
ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥
-
ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥ ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥
-
ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥ ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥
-
ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥ ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥
-
ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥
-
ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥