page 1428
-
ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥
-
ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥ ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥
-
ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥ ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥
-
ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥ ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥
-
ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥ ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥
-
ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥ ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥
-
ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥
-
ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥
-
ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥ ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥
-
ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥
-
ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥
-
ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥
-
ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥
-
ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥
-
ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥