page 1429
-
ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥
-
ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥
-
ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥
-
ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥
-
ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥
-
ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥
-
ਦੋਹਰਾ ॥ ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥
-
ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥
-
ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥
-
ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥
-
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥
-
ਮੁੰਦਾਵਣੀ ਮਹਲਾ ੫ ॥ ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥
-
ਸਲੋਕ ਮਹਲਾ ੫ ॥ ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥