page 143
-
ਮ ੧ ॥ ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥ ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥ ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥ ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥
-
ਪਵੜੀ ॥ ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥ ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥ ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥ ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥
-
ਮ ੧ ਸਲੋਕੁ ॥ ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥ ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥ ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥ ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ॥ ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥ ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥ ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥ ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥੧॥
-
ਮ ੧ ॥ ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥ ਗੋਰੀ ਸੇਤੀ ਤੁਟੈ ਭਤਾਰੁ ॥ ਪੁਤੀ ਗੰਢੁ ਪਵੈ ਸੰਸਾਰਿ ॥ ਰਾਜਾ ਮੰਗੈ ਦਿਤੈ ਗੰਢੁ ਪਾਇ ॥ ਭੁਖਿਆ ਗੰਢੁ ਪਵੈ ਜਾ ਖਾਇ ॥ ਕਾਲਾ ਗੰਢੁ ਨਦੀਆ ਮੀਹ ਝੋਲ ॥ ਗੰਢੁ ਪਰੀਤੀ ਮਿਠੇ ਬੋਲ ॥ ਬੇਦਾ ਗੰਢੁ ਬੋਲੇ ਸਚੁ ਕੋਇ ॥ ਮੁਇਆ ਗੰਢੁ ਨੇਕੀ ਸਤੁ ਹੋਇ ॥ ਏਤੁ ਗੰਢਿ ਵਰਤੈ ਸੰਸਾਰੁ ॥ ਮੂਰਖ ਗੰਢੁ ਪਵੈ ਮੁਹਿ ਮਾਰ ॥ ਨਾਨਕੁ ਆਖੈ ਏਹੁ ਬੀਚਾਰੁ ॥ ਸਿਫਤੀ ਗੰਢੁ ਪਵੈ ਦਰਬਾਰਿ ॥੨॥
-
ਪਉੜੀ ॥ ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥ ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥ ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ ॥ ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥ ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥ ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥ ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥ ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥
-
ਸਲੋਕੁ ਮ ੧ ॥ ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥ ਮੇ ਰਵਦਿ ਬਾਦਿਸਾਹਾ ਅਫਜੂ ਖੁਦਾਇ ॥ ਏਕ ਤੂਹੀ ਏਕ ਤੁਹੀ ॥੧॥
-
ਮ ੧ ॥ ਨ ਦੇਵ ਦਾਨਵਾ ਨਰਾ ॥ ਨ ਸਿਧ ਸਾਧਿਕਾ ਧਰਾ ॥ ਅਸਤਿ ਏਕ ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥੨॥