page 144
-
ਮ ੧ ॥ ਨ ਦਾਦੇ ਦਿਹੰਦ ਆਦਮੀ ॥ ਨ ਸਪਤ ਜੇਰ ਜਿਮੀ ॥ ਅਸਤਿ ਏਕ ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥੩॥
-
ਮ ੧ ॥ ਨ ਸੂਰ ਸਸਿ ਮੰਡਲੋ ॥ ਨ ਸਪਤ ਦੀਪ ਨਹ ਜਲੋ ॥ ਅੰਨ ਪਉਣ ਥਿਰੁ ਨ ਕੁਈ ॥ ਏਕੁ ਤੁਈ ਏਕੁ ਤੁਈ ॥੪॥
-
ਮ ੧ ॥ ਨ ਰਿਜਕੁ ਦਸਤ ਆ ਕਸੇ ॥ ਹਮਾ ਰਾ ਏਕੁ ਆਸ ਵਸੇ ॥ ਅਸਤਿ ਏਕੁ ਦਿਗਰ ਕੁਈ ॥ ਏਕ ਤੁਈ ਏਕੁ ਤੁਈ ॥੫॥
-
ਮ ੧ ॥ ਪਰੰਦਏ ਨ ਗਿਰਾਹ ਜਰ ॥ ਦਰਖਤ ਆਬ ਆਸ ਕਰ ॥ ਦਿਹੰਦ ਸੁਈ ॥ ਏਕ ਤੁਈ ਏਕ ਤੁਈ ॥੬॥
-
ਮ ੧ ॥ ਨਾਨਕ ਲਿਲਾਰਿ ਲਿਖਿਆ ਸੋਇ ॥ ਮੇਟਿ ਨ ਸਾਕੈ ਕੋਇ ॥ ਕਲਾ ਧਰੈ ਹਿਰੈ ਸੁਈ ॥ ਏਕੁ ਤੁਈ ਏਕੁ ਤੁਈ ॥੭॥
-
ਪਉੜੀ ॥ ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ ॥ ਗੁਰਮਤੀ ਆਪੁ ਗਵਾਇ ਸਚੁ ਪਛਾਣਿਆ ॥ ਸਚੁ ਤੇਰਾ ਦਰਬਾਰੁ ਸਬਦੁ ਨੀਸਾਣਿਆ ॥ ਸਚਾ ਸਬਦੁ ਵੀਚਾਰਿ ਸਚਿ ਸਮਾਣਿਆ ॥ ਮਨਮੁਖ ਸਦਾ ਕੂੜਿਆਰ ਭਰਮਿ ਭੁਲਾਣਿਆ ॥ ਵਿਸਟਾ ਅੰਦਰਿ ਵਾਸੁ ਸਾਦੁ ਨ ਜਾਣਿਆ ॥ ਵਿਣੁ ਨਾਵੈ ਦੁਖੁ ਪਾਇ ਆਵਣ ਜਾਣਿਆ ॥ ਨਾਨਕ ਪਾਰਖੁ ਆਪਿ ਜਿਨਿ ਖੋਟਾ ਖਰਾ ਪਛਾਣਿਆ ॥੧੩॥
-
ਸਲੋਕੁ ਮ ੧ ॥ ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥ ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥ ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥ ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥ ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ ਕਿ ਅਸਾਹ ॥ ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥੧॥
-
ਮ ੧ ॥ ਇਕਿ ਮਾਸਹਾਰੀ ਇਕਿ ਤ੍ਰਿਣੁ ਖਾਹਿ ॥ ਇਕਨਾ ਛਤੀਹ ਅੰਮ੍ਰਿਤ ਪਾਹਿ ॥ ਇਕਿ ਮਿਟੀਆ ਮਹਿ ਮਿਟੀਆ ਖਾਹਿ ॥ ਇਕਿ ਪਉਣ ਸੁਮਾਰੀ ਪਉਣ ਸੁਮਾਰਿ ॥ ਇਕਿ ਨਿਰੰਕਾਰੀ ਨਾਮ ਆਧਾਰਿ ॥ ਜੀਵੈ ਦਾਤਾ ਮਰੈ ਨ ਕੋਇ ॥ ਨਾਨਕ ਮੁਠੇ ਜਾਹਿ ਨਾਹੀ ਮਨਿ ਸੋਇ ॥੨॥
-
ਪਉੜੀ ॥ ਪੂਰੇ ਗੁਰ ਕੀ ਕਾਰ ਕਰਮਿ ਕਮਾਈਐ ॥ ਗੁਰਮਤੀ ਆਪੁ ਗਵਾਇ ਨਾਮੁ ਧਿਆਈਐ ॥ ਦੂਜੀ ਕਾਰੈ ਲਗਿ ਜਨਮੁ ਗਵਾਈਐ ॥ ਵਿਣੁ ਨਾਵੈ ਸਭ ਵਿਸੁ ਪੈਝੈ ਖਾਈਐ ॥ ਸਚਾ ਸਬਦੁ ਸਾਲਾਹਿ ਸਚਿ ਸਮਾਈਐ ॥ ਵਿਣੁ ਸਤਿਗੁਰੁ ਸੇਵੇ ਨਾਹੀ ਸੁਖਿ ਨਿਵਾਸੁ ਫਿਰਿ ਫਿਰਿ ਆਈਐ ॥ ਦੁਨੀਆ ਖੋਟੀ ਰਾਸਿ ਕੂੜੁ ਕਮਾਈਐ ॥ ਨਾਨਕ ਸਚੁ ਖਰਾ ਸਾਲਾਹਿ ਪਤਿ ਸਿਉ ਜਾਈਐ ॥੧੪॥