page 145
-
ਸਲੋਕੁ ਮ ੧ ॥ ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥ ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ ॥ ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ ॥ ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ ॥ ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥ ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ ॥ ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ ॥ ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥
-
ਮ ੧ ॥ ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ ॥ ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥ ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥
-
ਪਉੜੀ ॥ ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥ ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥ ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥ ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥ ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥ ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥ ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥ ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥੧੫॥
-
ਸਲੋਕੁ ਮ ੧ ॥ ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥ ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥ ਹਉ ਭਾਲਿ ਵਿਕੁੰਨੀ ਹੋਈ ॥ ਆਧੇਰੈ ਰਾਹੁ ਨ ਕੋਈ ॥ ਵਿਚਿ ਹਉਮੈ ਕਰਿ ਦੁਖੁ ਰੋਈ ॥ ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥੧॥
-
ਮ ੩ ॥ ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥ ਗੁਰਮੁਖਿ ਕੋਈ ਉਤਰੈ ਪਾਰਿ ॥ ਜਿਸ ਨੋ ਨਦਰਿ ਕਰੇ ਤਿਸੁ ਦੇਵੈ ॥ ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥੨॥
-
ਪਉੜੀ ॥ ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ ॥ ਕਰਤਾ ਆਪਿ ਅਭੁਲੁ ਹੈ ਨ ਭੁਲੈ ਕਿਸੈ ਦਾ ਭੁਲਾਇਆ ॥ ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ ॥ ਸੈਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ ॥ ਚਲਣ ਸਾਰ ਨ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ ॥ ਭਗਤ ਕਰਨਿ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ ॥ ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ ॥ ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥
-
ਸਲੋਕੁ ਮ ੧ ॥ ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥ ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥ ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥ ਬਹੁਤੁ ਪਏ ਅਸਗਾਹ ਗੋਤੇ ਖਾਹਿ ਨ ਨਿਕਲਹਿ ॥ ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥ ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥ ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥ ਭੀ ਉਠਿ ਰਚਿਓਨੁ ਵਾਦੁ ਸੈ ਵਰ੍ਹ੍ਹਿਆ ਕੀ ਪਿੜ ਬਧੀ ॥ ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥ ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥