page 146
-
ਮ ੨ ॥ ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥ ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥ ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ ॥ ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥੨॥
-
ਪਉੜੀ ॥ ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥ ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥ ਏਨੈ ਚਿਤਿ ਕਠੋਰਿ ਸੇਵ ਗਵਾਈਐ ॥ ਜਿਤੁ ਘਟਿ ਸਚੁ ਨ ਪਾਇ ਸੁ ਭੰਨਿ ਘੜਾਈਐ ॥ ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥ ਕੋਇ ਨ ਆਖੈ ਘਟਿ ਹਉਮੈ ਜਾਈਐ ॥ ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥ ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥੧੭॥
-
ਸਲੋਕ ਮ ੨ ॥ ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥ ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥ ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥
-
ਮ ੨ ॥ ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥
-
ਪਉੜੀ ॥ ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥ ਸਚੇ ਹੀ ਪਤੀਆਇ ਸਚਿ ਵਿਗਸਿਆ ॥ ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥ ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥ ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥ ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥ ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥ ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥