page 147
-
ਸਲੋਕੁ ਮ ੧ ॥ ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥ ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥ ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥ ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥ ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥ ਨਾਨਕ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥
-
ਮ ੨ ॥ ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ॥ ਅਖੀ ਦੇਖਿ ਨ ਰਜੀਆ ਗੁਣ ਗਾਹਕ ਇਕ ਵੰਨ ॥ ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥ ਨਾਨਕ ਭੁਖਾ ਤਾ ਰਜੈ ਜਾ ਗੁਣ ਕਹਿ ਗੁਣੀ ਸਮਾਇ ॥੨॥
-
ਪਉੜੀ ॥ ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥ ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ ॥ ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥ ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥ ਵਿਣੁ ਸਚੇ ਦਰਬਾਰੁ ਕੂੜਿ ਨ ਪਾਈਐ ॥ ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥ ਸਭੁ ਜਗੁ ਠਗਿਓ ਠਗਿ ਆਈਐ ਜਾਈਐ ॥ ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥੧੯॥
-
ਸਲੋਕ ਮ ੧ ॥ ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ ॥ ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨਿ ॥ ਪਤਿ ਕੇ ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ ॥੧॥
-
ਮ ੧ ॥ ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥ ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹਿਰਦੈ ਰਿਦੈ ਨਿਹਾਲੁ ॥ ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ ॥ ਅਠਿਸਠਿ ਤੀਰਥ ਗੁਰ ਕੀ ਚਰਣੀ ਪੂਜੈ ਸਦਾ ਵਿਸੇਖੁ ॥ ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ ॥ ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥੨॥
-
ਪਉੜੀ ॥ ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥ ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ ॥ ਸਚਿ ਨ ਧਰੇ ਪਿਆਰੁ ਧੰਧੈ ਧਾਈਐ ॥ ਕਾਲੁ ਬੁਰਾ ਖੈ ਕਾਲੁ ਸਿਰਿ ਦੁਨੀਆਈਐ ॥ ਹੁਕਮੀ ਸਿਰਿ ਜੰਦਾਰੁ ਮਾਰੇ ਦਾਈਐ ॥ ਆਪੇ ਦੇਇ ਪਿਆਰੁ ਮੰਨਿ ਵਸਾਈਐ ॥ ਮੁਹਤੁ ਨ ਚਸਾ ਵਿਲੰਮੁ ਭਰੀਐ ਪਾਈਐ ॥ ਗੁਰ ਪਰਸਾਦੀ ਬੁਝਿ ਸਚਿ ਸਮਾਈਐ ॥੨੦॥
-
ਸਲੋਕੁ ਮ ੧ ॥ ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥ ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ ॥ ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥੧॥