page 148
-
ਮ ੧ ॥ ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ ॥ ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ ॥ ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥੨॥
-
ਪਉੜੀ ॥ ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥ ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ ॥ ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥ ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥ ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥ ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥ ਖਾਲਕ ਕਉ ਆਦੇਸੁ ਢਾਢੀ ਗਾਵਣਾ ॥ ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥੨੧॥
-
ਸਲੋਕੁ ਮਹਲਾ ੨ ॥ ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ ॥ ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ ॥ ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ ॥ ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥ ਨਾਨਕ ਏਵੈ ਜਾਣੀਐ ਸਭ ਕਿਛੁ ਤਿਸਹਿ ਰਜਾਇ ॥੧॥
-
ਮਹਲਾ ੨ ॥ ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥ ਰੋਗੁ ਦਾਰੂ ਦੋਵੈ ਬੁਝੈ ਤਾ ਵੈਦੁ ਸੁਜਾਣੁ ॥ ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥ ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ ॥ ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥ ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥ ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥੨॥
-
ਪਉੜੀ ॥ ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥ ਕਰਨਿ ਭਗਤਿ ਦਿਨੁ ਰਾਤਿ ਨ ਰਹਨੀ ਵਾਰੀਆ ॥ ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ ॥ ਸਚੁ ਕਹਨਿ ਅਰਦਾਸਿ ਸੇ ਵੇਚਾਰੀਆ ॥ ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ ॥ ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ ॥ ਬਿਨੁ ਨਾਵੈ ਧ੍ਰਿਗੁ ਵਾਸੁ ਫਿਟੁ ਸੁ ਜੀਵਿਆ ॥ ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥੨੨॥
-
ਸਲੋਕੁ ਮ ੧ ॥ ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥ ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ ॥ ਨਾਨਕ ਸਚੇ ਨਾਮ ਕੀ ਕੇਤੀ ਪੁਛਾ ਪੁਛ ॥੧॥
-
ਮਹਲਾ ੨ ॥ ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥
-
ਪਉੜੀ ॥ ਖਸਮੈ ਕੈ ਦਰਬਾਰਿ ਢਾਢੀ ਵਸਿਆ ॥ ਸਚਾ ਖਸਮੁ ਕਲਾਣਿ ਕਮਲੁ ਵਿਗਸਿਆ ॥ ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥ ਦੁਸਮਨ ਕਢੇ ਮਾਰਿ ਸਜਣ ਸਰਸਿਆ ॥ ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ ॥ ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥ ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥ ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥