page 150
-
ਮ ੨ ॥ ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥ ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥ ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥ ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥
-
ਪਉੜੀ ॥ ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥ ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥ ਸਚੁ ਜਿ ਮੰਗਹਿ ਦਾਨੁ ਸਿ ਤੁਧੈ ਜੇਹਿਆ ॥ ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥ ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥ ਕਰਮਿ ਪਵੈ ਨੀਸਾਨੁ ਨ ਚਲੈ ਚਲਾਇਆ ॥ ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥ ਨਾਨਕੁ ਮੰਗੈ ਦਾਨੁ ਜੋ ਤੁਧੁ ਭਾਇਆ ॥੨੬॥
-
ਸਲੋਕੁ ਮ ੨ ॥ ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥ ਤਿਨ ਕਉ ਕਿਆ ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥੧॥
-
ਮ ੧ ॥ ਆਪਿ ਬੁਝਾਏ ਸੋਈ ਬੂਝੈ ॥ ਜਿਸੁ ਆਪਿ ਸੁਝਾਏ ਤਿਸੁ ਸਭੁ ਕਿਛੁ ਸੂਝੈ ॥ ਕਹਿ ਕਹਿ ਕਥਨਾ ਮਾਇਆ ਲੂਝੈ ॥ ਹੁਕਮੀ ਸਗਲ ਕਰੇ ਆਕਾਰ ॥ ਆਪੇ ਜਾਣੈ ਸਰਬ ਵੀਚਾਰ ॥ ਅਖਰ ਨਾਨਕ ਅਖਿਓ ਆਪਿ ॥ ਲਹੈ ਭਰਾਤਿ ਹੋਵੈ ਜਿਸੁ ਦਾਤਿ ॥੨॥
-
ਪਉੜੀ ॥ ਹਉ ਢਾਢੀ ਵੇਕਾਰੁ ਕਾਰੈ ਲਾਇਆ ॥ ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥ ਢਾਢੀ ਸਚੈ ਮਹਲਿ ਖਸਮਿ ਬੁਲਾਇਆ ॥ ਸਚੀ ਸਿਫਤਿ ਸਾਲਾਹ ਕਪੜਾ ਪਾਇਆ ॥ ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ ॥ ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ ॥ ਢਾਢੀ ਕਰੇ ਪਸਾਉ ਸਬਦੁ ਵਜਾਇਆ ॥ ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥੨੭॥ ਸੁਧੁ