page 151
-
ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਭਉ ਮੁਚੁ ਭਾਰਾ ਵਡਾ ਤੋਲੁ ॥ ਮਨ ਮਤਿ ਹਉਲੀ ਬੋਲੇ ਬੋਲੁ ॥ ਸਿਰਿ ਧਰਿ ਚਲੀਐ ਸਹੀਐ ਭਾਰੁ ॥ ਨਦਰੀ ਕਰਮੀ ਗੁਰ ਬੀਚਾਰੁ ॥੧॥ ਭੈ ਬਿਨੁ ਕੋਇ ਨ ਲੰਘਸਿ ਪਾਰਿ ॥ ਭੈ ਭਉ ਰਾਖਿਆ ਭਾਇ ਸਵਾਰਿ ॥੧॥ ਰਹਾਉ ॥ ਭੈ ਤਨਿ ਅਗਨਿ ਭਖੈ ਭੈ ਨਾਲਿ ॥ ਭੈ ਭਉ ਘੜੀਐ ਸਬਦਿ ਸਵਾਰਿ ॥ ਭੈ ਬਿਨੁ ਘਾੜਤ ਕਚੁ ਨਿਕਚ ॥ ਅੰਧਾ ਸਚਾ ਅੰਧੀ ਸਟ ॥੨॥ ਬੁਧੀ ਬਾਜੀ ਉਪਜੈ ਚਾਉ ॥ ਸਹਸ ਸਿਆਣਪ ਪਵੈ ਨ ਤਾਉ ॥ ਨਾਨਕ ਮਨਮੁਖਿ ਬੋਲਣੁ ਵਾਉ ॥ ਅੰਧਾ ਅਖਰੁ ਵਾਉ ਦੁਆਉ ॥੩॥੧॥ ਗਉੜੀ ਮਹਲਾ ੧ ॥ ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥ ਸੋ ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਡਰੀਐ ਜੇ ਡਰੁ ਹੋਵੈ ਹੋਰੁ ॥
-
ਡਰਿ ਡਰਿ ਡਰਣਾ ਮਨ ਕਾ ਸੋਰੁ ॥੧॥ ਰਹਾਉ ॥ ਨਾ ਜੀਉ ਮਰੈ ਨ ਡੂਬੈ ਤਰੈ ॥ ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਹੁਕਮੇ ਆਵੈ ਹੁਕਮੇ ਜਾਇ ॥ ਆਗੈ ਪਾਛੈ ਹੁਕਮਿ ਸਮਾਇ ॥੨॥ ਹੰਸੁ ਹੇਤੁ ਆਸਾ ਅਸਮਾਨੁ ॥ ਤਿਸੁ ਵਿਚਿ ਭੂਖ ਬਹੁਤੁ ਨੈ ਸਾਨੁ ॥ ਭਉ ਖਾਣਾ ਪੀਣਾ ਆਧਾਰੁ ॥ ਵਿਣੁ ਖਾਧੇ ਮਰਿ ਹੋਹਿ ਗਵਾਰ ॥੩॥ ਜਿਸ ਕਾ ਕੋਇ ਕੋਈ ਕੋਇ ਕੋਇ ॥ ਸਭੁ ਕੋ ਤੇਰਾ ਤੂੰ ਸਭਨਾ ਕਾ ਸੋਇ ॥ ਜਾ ਕੇ ਜੀਅ ਜੰਤ ਧਨੁ ਮਾਲੁ ॥ ਨਾਨਕ ਆਖਣੁ ਬਿਖਮੁ ਬੀਚਾਰੁ ॥੪॥੨॥
-
ਗਉੜੀ ਮਹਲਾ ੧ ॥ ਮਾਤਾ ਮਤਿ ਪਿਤਾ ਸੰਤੋਖੁ ॥ ਸਤੁ ਭਾਈ ਕਰਿ ਏਹੁ ਵਿਸੇਖੁ ॥੧॥ ਕਹਣਾ ਹੈ ਕਿਛੁ ਕਹਣੁ ਨ ਜਾਇ ॥ ਤਉ ਕੁਦਰਤਿ ਕੀਮਤਿ ਨਹੀ ਪਾਇ ॥੧॥ ਰਹਾਉ ॥ ਸਰਮ ਸੁਰਤਿ ਦੁਇ ਸਸੁਰ ਭਏ ॥ ਕਰਣੀ ਕਾਮਣਿ ਕਰਿ ਮਨ ਲਏ ॥੨॥ ਸਾਹਾ ਸੰਜੋਗੁ ਵੀਆਹੁ ਵਿਜੋਗੁ ॥ ਸਚੁ ਸੰਤਤਿ ਕਹੁ ਨਾਨਕ ਜੋਗੁ ॥੩॥੩॥