page 153
-
ਗਉੜੀ ਮਹਲਾ ੧ ॥ ਕਾਮੁ ਕ੍ਰੋਧੁ ਮਾਇਆ ਮਹਿ ਚੀਤੁ ॥ ਝੂਠ ਵਿਕਾਰਿ ਜਾਗੈ ਹਿਤ ਚੀਤੁ ॥ ਪੂੰਜੀ ਪਾਪ ਲੋਭ ਕੀ ਕੀਤੁ ॥ ਤਰੁ ਤਾਰੀ ਮਨਿ ਨਾਮੁ ਸੁਚੀਤੁ ॥੧॥ ਵਾਹੁ ਵਾਹੁ ਸਾਚੇ ਮੈ ਤੇਰੀ ਟੇਕ ॥ ਹਉ ਪਾਪੀ ਤੂੰ ਨਿਰਮਲੁ ਏਕ ॥੧॥ ਰਹਾਉ ॥ ਅਗਨਿ ਪਾਣੀ ਬੋਲੈ ਭੜਵਾਉ ॥ ਜਿਹਵਾ ਇੰਦ੍ਰੀ ਏਕੁ ਸੁਆਉ ॥ ਦਿਸਟਿ ਵਿਕਾਰੀ ਨਾਹੀ ਭਉ ਭਾਉ ॥ ਆਪੁ ਮਾਰੇ ਤਾ ਪਾਏ ਨਾਉ ॥੨॥ ਸਬਦਿ ਮਰੈ ਫਿਰਿ ਮਰਣੁ ਨ ਹੋਇ ॥ ਬਿਨੁ ਮੂਏ ਕਿਉ ਪੂਰਾ ਹੋਇ ॥ ਪਰਪੰਚਿ ਵਿਆਪਿ ਰਹਿਆ ਮਨੁ ਦੋਇ ॥ ਥਿਰੁ ਨਾਰਾਇਣੁ ਕਰੇ ਸੁ ਹੋਇ ॥੩॥ ਬੋਹਿਥਿ ਚੜਉ ਜਾ ਆਵੈ ਵਾਰੁ ॥ ਠਾਕੇ ਬੋਹਿਥ ਦਰਗਹ ਮਾਰ ॥ ਸਚੁ ਸਾਲਾਹੀ ਧੰਨੁ ਗੁਰਦੁਆਰੁ ॥ ਨਾਨਕ ਦਰਿ ਘਰਿ ਏਕੰਕਾਰੁ ॥੪॥੭॥
-
ਗਉੜੀ ਮਹਲਾ ੧ ॥ ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥ ਅੰਮ੍ਰਿਤ ਧਾਰ ਗਗਨਿ ਦਸ ਦੁਆਰਿ ॥ ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥੧॥ ਰੇ ਮਨ ਮੇਰੇ ਭਰਮੁ ਨ ਕੀਜੈ ॥ ਮਨਿ ਮਾਨਿਐ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥ ਜਨਮੁ ਜੀਤਿ ਮਰਣਿ ਮਨੁ ਮਾਨਿਆ ॥ ਆਪਿ ਮੂਆ ਮਨੁ ਮਨ ਤੇ ਜਾਨਿਆ ॥ ਨਜਰਿ ਭਈ ਘਰੁ ਘਰ ਤੇ ਜਾਨਿਆ ॥੨॥ ਜਤੁ ਸਤੁ ਤੀਰਥੁ ਮਜਨੁ ਨਾਮਿ ॥ ਅਧਿਕ ਬਿਥਾਰੁ ਕਰਉ ਕਿਸੁ ਕਾਮਿ ॥ ਨਰ ਨਾਰਾਇਣ ਅੰਤਰਜਾਮਿ ॥੩॥ ਆਨ ਮਨਉ ਤਉ ਪਰ ਘਰ ਜਾਉ ॥ ਕਿਸੁ ਜਾਚਉ ਨਾਹੀ ਕੋ ਥਾਉ ॥ ਨਾਨਕ ਗੁਰਮਤਿ ਸਹਜਿ ਸਮਾਉ ॥੪॥੮॥
-
ਗਉੜੀ ਮਹਲਾ ੧ ॥ ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ ਮਰਣ ਰਹਣ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥ ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥ ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥ ਜੀਵਤੁ ਮਰੈ ਮਹਾ ਰਸੁ ਆਗੈ ॥੨॥ ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥ ਗੁਰ ਕੀ ਪਉੜੀ ਊਚੋ ਊਚਾ ॥ ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥ ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥