page 155
-
ਗਉੜੀ ਚੇਤੀ ਮਹਲਾ ੧ ॥ ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥ ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥ ਸ੍ਰੀ ਰਾਮ ਨਾਮਾ ਉਚਰੁ ਮਨਾ ॥ ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥ ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥ ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥ ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥ ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥ ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥ ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥੪॥੨॥੧੪॥
-
ਗਉੜੀ ਚੇਤੀ ਮਹਲਾ ੧ ॥ ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥ ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥੧॥ ਜੋਗ ਜੁਗਤਿ ਇਵ ਪਾਵਸਿਤਾ ॥ ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ ॥੧॥ ਰਹਾਉ ॥ ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥ ਤ੍ਰਿਭਵਣ ਤਾਰਣਹਾਰੁ ਸੁਆਮੀ ਏਕੁ ਨ ਚੇਤਸਿ ਅੰਧਾਤਾ ॥੨॥ ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ ਜਾਵਸਿਤਾ ॥ ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥੩॥ ਜਪਸਿ ਨਿਰੰਜਨੁ ਰਚਸਿ ਮਨਾ ॥ ਕਾਹੇ ਬੋਲਹਿ ਜੋਗੀ ਕਪਟੁ ਘਨਾ ॥੧॥ ਰਹਾਉ ॥ ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥ ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥੪॥੩॥੧੫॥