page 156
-
ਗਉੜੀ ਚੇਤੀ ਮਹਲਾ ੧ ॥ ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥ ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥੧॥ ਮਨ ਏਕੋ ਸਾਹਿਬੁ ਭਾਈ ਰੇ ॥ ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥੧॥ ਰਹਾਉ ॥ ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥ ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥੨॥ ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥ ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥੩॥ ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥ ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥੪॥੪॥੧੬॥
-
ਗਉੜੀ ਚੇਤੀ ਮਹਲਾ ੧ ॥ ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥ ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥ ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥ ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥ ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥ ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥ ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥ ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥ ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥ ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥ ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥ ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥ ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥ ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥
-
ਗਉੜੀ ਬੈਰਾਗਣਿ ਮਹਲਾ ੧ ॥ ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥੧॥ ਨਾਮੁ ਨ ਜਾਨਿਆ ਰਾਮ ਕਾ ॥ ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥੧॥ ਰਹਾਉ ॥ ਅਨਤਾ ਧਨੁ ਧਰਣੀ ਧਰੇ ਅਨਤ ਨ ਚਾਹਿਆ ਜਾਇ ॥ ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥੨॥ ਆਪਣ ਲੀਆ ਜੇ ਮਿਲੈ ਤਾ ਸਭੁ ਕੋ ਭਾਗਠੁ ਹੋਇ ॥ ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥੩॥ ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ ॥ ਹੁਕਮੁ ਨ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥੪॥੧॥੧੮॥