page 157
-
ਗਉੜੀ ਬੈਰਾਗਣਿ ਮਹਲਾ ੧ ॥ ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥ ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥ ਮੈ ਬਨਜਾਰਨਿ ਰਾਮ ਕੀ ॥ ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥ ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥ ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥ ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥ ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥ ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥ ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥
-
ਗਉੜੀ ਪੂਰਬੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥੨੦॥
-
ਰਾਗੁ ਗਉੜੀ ਗੁਆਰੇਰੀ ॥ ਮਹਲਾ ੩ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਗੁਰਿ ਮਿਲਿਐ ਹਰਿ ਮੇਲਾ ਹੋਈ ॥ ਆਪੇ ਮੇਲਿ ਮਿਲਾਵੈ ਸੋਈ ॥ ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥ ਹੁਕਮੇ ਮੇਲੇ ਸਬਦਿ ਪਛਾਣੈ ॥੧॥ ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ ॥ ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥ ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥ ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥ ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥ ਮਨਿ ਨਿਰਮਲਿ ਵਸੈ ਸਚੁ ਸੋਇ ॥ ਸਾਚਿ ਵਸਿਐ ਸਾਚੀ ਸਭ ਕਾਰ ॥ ਊਤਮ ਕਰਣੀ ਸਬਦ ਬੀਚਾਰ ॥੩॥ ਗੁਰ ਤੇ ਸਾਚੀ ਸੇਵਾ ਹੋਇ ॥ ਗੁਰਮੁਖਿ ਨਾਮੁ ਪਛਾਣੈ ਕੋਇ ॥ ਜੀਵੈ ਦਾਤਾ ਦੇਵਣਹਾਰੁ ॥ ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥