page 158
-
ਗਉੜੀ ਗੁਆਰੇਰੀ ਮਹਲਾ ੩ ॥ ਗੁਰ ਤੇ ਗਿਆਨੁ ਪਾਏ ਜਨੁ ਕੋਇ ॥ ਗੁਰ ਤੇ ਬੂਝੈ ਸੀਝੈ ਸੋਇ ॥ ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥੧॥ ਪੂਰੈ ਭਾਗਿ ਮਿਲੈ ਗੁਰੁ ਆਇ ॥ ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥ ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਤੇ ਸਾਂਤਿ ਵਸੈ ਮਨਿ ਆਏ ॥ ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥ ਗੁਰ ਤੇ ਸਬਦਿ ਮਿਲਾਵਾ ਹੋਇ ॥੨॥ ਬਾਝੁ ਗੁਰੂ ਸਭ ਭਰਮਿ ਭੁਲਾਈ ॥ ਬਿਨੁ ਨਾਵੈ ਬਹੁਤਾ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥ ਦਰਸਨਿ ਸਚੈ ਸਚੀ ਪਤਿ ਹੋਈ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਈ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥
-
ਗਉੜੀ ਗੁਆਰੇਰੀ ਮਹਲਾ ੩ ॥ ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥ ਸਚਿ ਨਿਵਾਸੁ ਕਰੇ ਸਚੁ ਸੋਇ ॥ ਸਚੀ ਬਾਣੀ ਜੁਗ ਚਾਰੇ ਜਾਪੈ ॥ ਸਭੁ ਕਿਛੁ ਸਾਚਾ ਆਪੇ ਆਪੈ ॥੧॥ ਕਰਮੁ ਹੋਵੈ ਸਤਸੰਗਿ ਮਿਲਾਏ ॥ ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥ ਜਲਉ ਇਹ ਜਿਹਵਾ ਦੂਜੈ ਭਾਇ ॥ ਹਰਿ ਰਸੁ ਨ ਚਾਖੈ ਫੀਕਾ ਆਲਾਇ ॥ ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥ ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥ ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਮਾਇ ॥ ਸਾਚੇ ਰਾਤੀ ਗੁਰ ਸਬਦੁ ਵੀਚਾਰ ॥ ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥ ਨਾਮਿ ਸਮਾਵੈ ਜੋ ਭਾਡਾ ਹੋਇ ॥ ਊਂਧੈ ਭਾਂਡੈ ਟਿਕੈ ਨ ਕੋਇ ॥ ਗੁਰ ਸਬਦੀ ਮਨਿ ਨਾਮਿ ਨਿਵਾਸੁ ॥ ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥੪॥੩॥੨੩॥
-
ਗਉੜੀ ਗੁਆਰੇਰੀ ਮਹਲਾ ੩ ॥ ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥ ਹਉਮੈ ਵਿਚਿ ਗਾਵਹਿ ਬਿਰਥਾ ਜਾਇ ॥ ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥ ਸਾਚੀ ਬਾਣੀ ਸਬਦ ਬੀਚਾਰੁ ॥੧॥ ਗਾਵਤ ਰਹੈ ਜੇ ਸਤਿਗੁਰ ਭਾਵੈ ॥ ਮਨੁ ਤਨੁ ਰਾਤਾ ਨਾਮਿ ਸੁਹਾਵੈ ॥੧॥ ਰਹਾਉ ॥ ਇਕਿ ਗਾਵਹਿ ਇਕਿ ਭਗਤਿ ਕਰੇਹਿ ॥ ਨਾਮੁ ਨ ਪਾਵਹਿ ਬਿਨੁ ਅਸਨੇਹ ॥ ਸਚੀ ਭਗਤਿ ਗੁਰ ਸਬਦ ਪਿਆਰਿ ॥ ਅਪਨਾ ਪਿਰੁ ਰਾਖਿਆ ਸਦਾ ਉਰਿ ਧਾਰਿ ॥੨॥ ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥ ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥ ਨਚਿਐ ਟਪਿਐ ਭਗਤਿ ਨ ਹੋਇ ॥ ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥੩॥ ਭਗਤਿ ਵਛਲੁ ਭਗਤਿ ਕਰਾਏ ਸੋਇ ॥ ਸਚੀ ਭਗਤਿ ਵਿਚਹੁ ਆਪੁ ਖੋਇ ॥ ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥ ਨਾਨਕ ਬਖਸੇ ਨਾਮੁ ਪਛਾਣੈ ॥੪॥੪॥੨੪॥