page 159
-
ਗਉੜੀ ਗੁਆਰੇਰੀ ਮਹਲਾ ੩ ॥ ਮਨੁ ਮਾਰੇ ਧਾਤੁ ਮਰਿ ਜਾਇ ॥ ਬਿਨੁ ਮੂਏ ਕੈਸੇ ਹਰਿ ਪਾਇ ॥ ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥ ਜਿਸ ਨੋ ਬਖਸੇ ਦੇ ਵਡਿਆਈ ॥ ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥ ਮਨੁ ਅਸਾਧੁ ਸਾਧੈ ਜਨੁ ਕੋਇ ॥ ਅਚਰੁ ਚਰੈ ਤਾ ਨਿਰਮਲੁ ਹੋਇ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੇ ਵਿਕਾਰ ॥੩॥ ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਹੀ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥
-
ਗਉੜੀ ਗੁਆਰੇਰੀ ਮਹਲਾ ੩ ॥ ਹਉਮੈ ਵਿਚਿ ਸਭੁ ਜਗੁ ਬਉਰਾਨਾ ॥ ਦੂਜੈ ਭਾਇ ਭਰਮਿ ਭੁਲਾਨਾ ॥ ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ ਵਿਹਾਨਾ ॥੧॥ ਹਿਰਦੈ ਰਾਮੁ ਰਮਹੁ ਮੇਰੇ ਭਾਈ ॥ ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥੧॥ ਰਹਾਉ ॥ ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥ ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥੨॥ ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥ ਧਾਵਤ ਵਰਜੇ ਠਾਕਿ ਰਹਾਏ ॥ ਨਾਮੁ ਨਵ ਨਿਧਿ ਗੁਰ ਤੇ ਪਾਏ ॥ ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥੩॥ ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥ ਅੰਤਰਿ ਵਸੈ ਨ ਲਾਗੈ ਜਮ ਪੀਰ ॥ ਆਪੇ ਸਾਹਿਬੁ ਆਪਿ ਵਜੀਰ ॥ ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥੪॥੬॥੨੬॥
-
ਗਉੜੀ ਗੁਆਰੇਰੀ ਮਹਲਾ ੩ ॥ ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥ ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥ ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥ ਹਰਿ ਕੇ ਨਾਮ ਵਿਟਹੁ ਬਲਿ ਜਾਉ ॥ ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥੧॥ ਰਹਾਉ ॥ ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥ ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥ ਮਨਮੁਖ ਅਗਿਆਨੀ ਜੋਨੀ ਪਾਏ ॥੨॥ ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥ ਗੁਰਮਤੀ ਹਰਿ ਨਾਮਿ ਸਮਾਏ ॥੩॥ ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥ ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥ ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥