page 162
-
ਗਉੜੀ ਗੁਆਰੇਰੀ ਮਹਲਾ ੩ ॥ ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥ ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥ ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥ ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥ ਗਿਆਨੁ ਧਿਆਨੁ ਗੁਰ ਸਬਦੁ ਹੈ ਮੀਠਾ ॥ ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥ ਕਰਮ ਕਾਂਡ ਬਹੁ ਕਰਹਿ ਅਚਾਰ ॥ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥੩॥ ਬੰਧਨਿ ਬਾਧਿਓ ਮਾਇਆ ਫਾਸ ॥ ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥
-
ਮਹਲਾ ੩ ਗਉੜੀ ਬੈਰਾਗਣਿ ॥ ਜੈਸੀ ਧਰਤੀ ਊਪਰਿ ਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥ ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥ ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥ ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥ ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ ॥ ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥
-
ਗਉੜੀ ਬੈਰਾਗਣਿ ਮਹਲਾ ੩ ॥ ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥ ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥ ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥ ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥ ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥ ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥ ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥ ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥ ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥ ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥
-
ਗਉੜੀ ਬੈਰਾਗਣਿ ਮਹਲਾ ੩ ॥ ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥ ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥ ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥ ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥੧॥ ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥ ਆਪਿ ਨਿਰੰਜਨੁ ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥ ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥ ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥ ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥ ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥੨॥ ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥ ਸਤਿਗੁਰ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥ ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥ ਮੇਰੇ ਕਰਤੇ ਏਵੈ ਭਾਵਦਾ ਮਨਮੁਖ ਭਰਮਾਣੇ ॥੩॥ ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥ ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰੁ ਸੂਰਾ ॥ ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥ ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥੪॥੩॥੧੭॥੩੭॥