page 164
-
ਗਉੜੀ ਗੁਆਰੇਰੀ ਮਹਲਾ ੪ ॥ ਨਿਰਗੁਣ ਕਥਾ ਕਥਾ ਹੈ ਹਰਿ ਕੀ ॥ ਭਜੁ ਮਿਲਿ ਸਾਧੂ ਸੰਗਤਿ ਜਨ ਕੀ ॥ ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥੧॥ ਗੋਬਿੰਦ ਸਤਸੰਗਤਿ ਮੇਲਾਇ ॥ ਹਰਿ ਰਸੁ ਰਸਨਾ ਰਾਮ ਗੁਨ ਗਾਇ ॥੧॥ ਰਹਾਉ ॥ ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥ ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥ ਜਨ ਕੀ ਸੇਵਾ ਊਤਮ ਕਾਮਾ ॥੨॥ ਜੋ ਹਰਿ ਕੀ ਹਰਿ ਕਥਾ ਸੁਣਾਵੈ ॥ ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥ ਜਨ ਪਗ ਰੇਣੁ ਵਡਭਾਗੀ ਪਾਵੈ ॥੩॥ ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥ ਜਿਨ ਕਉ ਲਿਖਤੁ ਲਿਖਿਆ ਧੁਰਿ ਪਾਈ ॥ ਤੇ ਜਨ ਨਾਨਕ ਨਾਮਿ ਸਮਾਈ ॥੪॥੨॥੪੦॥
-
ਗਉੜੀ ਗੁਆਰੇਰੀ ਮਹਲਾ ੪ ॥ ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥ ਮੀਨੇ ਪ੍ਰੀਤਿ ਭਈ ਜਲਿ ਨਾਇ ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ ॥੧॥ ਤੇ ਹਰਿ ਜਨ ਹਰਿ ਮੇਲਹੁ ਹਮ ਪਿਆਰੇ ॥ ਜਿਨ ਮਿਲਿਆ ਦੁਖ ਜਾਹਿ ਹਮਾਰੇ ॥੧॥ ਰਹਾਉ ॥ ਜਿਉ ਮਿਲਿ ਬਛਰੇ ਗਊ ਪ੍ਰੀਤਿ ਲਗਾਵੈ ॥ ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥ ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥੨॥ ਸਾਰਿੰਗ ਪ੍ਰੀਤਿ ਬਸੈ ਜਲ ਧਾਰਾ ॥ ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥ ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ ॥੩॥ ਨਰ ਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥ ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥ ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥੪॥੩॥੪੧॥
-
ਗਉੜੀ ਗੁਆਰੇਰੀ ਮਹਲਾ ੪ ॥ ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥ ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥ ਗੁਰਸਿਖ ਪ੍ਰੀਤਿ ਗੁਰ ਮਿਲਿ ਆਘਾਇ ॥੧॥ ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥ ਕਰਿ ਕਿਰਪਾ ਲੋਚ ਪੂਰਿ ਹਮਾਰੀ ॥੧॥ ਰਹਾਉ ॥ ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥ ਮਿਲੈ ਪਿਆਰੇ ਸਭ ਦੁਖ ਤਿਆਗੈ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਗੈ ॥੨॥ ਬਛਰੇ ਪ੍ਰੀਤਿ ਖੀਰੁ ਮੁਖਿ ਖਾਇ ॥ ਹਿਰਦੈ ਬਿਗਸੈ ਦੇਖੈ ਮਾਇ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਇ ॥੩॥ ਹੋਰੁ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥ ਬਿਨਸਿ ਜਾਇ ਕੂਰਾ ਕਚੁ ਪਾਚਾ ॥ ਜਨ ਨਾਨਕ ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥੪॥੪॥੪੨॥